ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ- ਮੁੱਖ ਅਧਿਆਪਕਾ ਲੀਨਾ ਛਾਬੜਾ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਮੈਡਮ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਮੈਡਮ ਮਾਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਸਰਕਾਰੀ ਹਾਈ ਸਕੂਲ ਚੌਰਾ ਵਿਖੇ ਆਯੋਜਿਤ ਕੀਤਾ ਗਿਆ।
ਇਸ ਮੌਕੇ ਕੀ ਨੋਟ ਸਪੀਕਰ ਉੱਘੇ ਸਮਾਜਸੇਵੀ ਵਾਤਾਵਰਨ ਤੇ ਕਲਾ ਪ੍ਰੇਮੀ ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤ ( ਜਨ ਉਪਯੋਗਤਾ ਸੇਵਾਵਾਂ ) ਬਾਰੇ ਜਾਗਰੂਕ ਕੀਤਾ |
ਭਗਵਾਨ ਦਾਸ ਗੁਪਤਾ ਨੇ ਹਾਜ਼ਰੀਨ ਨੂੰ ਅਥਾਰਟੀ ਵਲੋਂ ਦਿੱਤੀਆਂ ਜਾਂਦੀਆਂ ਵੱਖ ਵੱਖ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ-2017 ਬਾਰੇ ਵਿਸਥਾਰ ਪੂਰਵਕ ਦੱਸਿਆ। ਇਸ ਤੋਂ ਇਲਾਵਾ 29 ਜੁਲਾਈ ਤੋਂ 3 ਅਗਸਤ ਤੱਕ ਮਾਣਯੋਗ ਸੁਪਰੀਮ ਕੋਰਟ ਦਿੱਲੀ ਵਿਖੇ ਲੱਗਣ ਵਾਲੀ ਸਪੈਸ਼ਲ ਲੋਕ ਅਦਾਲਤ ਅਤੇ 14 ਸਤੰਬਰ ਨੂੰ ਲੱਗਣ ਜਾ ਰਹੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ।
ਸਕੂਲ ਦੀ ਮੁੱਖ ਅਧਿਆਪਕਾ ਲੀਨਾ ਛਾਬੜਾ ਪੀਈਐਸ -2 ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਸਮਾਜ ਸੇਵਕ ਤੇ ਵਾਤਾਵਰਨ ਪ੍ਰੇਮੀ ਜਨਕ ਰਾਜ ਗੁਪਤਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਬਚਾਉਣ ਅਤੇ ਸਾਫ਼ ਸੁਥਰਾ ਰੱਖਣ ਲਈ ਆਪਣੇ ਘਰਾਂ ਦੇ ਆਲੇ ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਵੀ ਅਪੀਲ ਕੀਤੀ
ਇਸ ਮੌਕੇ ਸੁਰੇਸ਼ ਸ਼ਰਮਾ ਯੋਗਾ ਤੇ ਮੈਡੀਟੇਸ਼ਨ ਮਾਹਿਰ, ਪੀਐਲਵੀ ਜਗਦੀਪ ਕੌਰ, ਅਸ਼ਵਨੀ ਕੁਮਾਰ ਸੁਦੇਸ਼ ਕੁਮਾਰ, ਅਸ਼ਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਤੋਂ ਇਲਾਵਾ ਸਕੂਲ ਦਾ ਸਟਾਫ਼ ਅਤੇ ਸਮੂੰਹ ਵਿਦਿਆਰਥੀ ਹਾਜ਼ਰ ਸਨ।