ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ – ਪ੍ਰਿੰਸੀਪਲ ਰਾਜਵਿੰਦਰ ਕੌਰ
ਪਟਿਆਲਾ 2 ਜਨਵਰੀ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਿੱਖਿਆ ਵਿਭਾਗ, ਟ੍ਰੈਫਿਕ ਐਜੂਕੇਸ਼ਨ ਸੈਲ ਪਟਿਆਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਸੇਵਾਵਾਂ ਤੇ ਆਵਾਜਾਈ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਪੜ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ।
ਇਸ ਮੌਕੇ ਉੱਘੇ ਸਮਾਜ ਸੇਵੀ ਰੋਟੇਰੀਅਨ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ ਤੇ ਟ੍ਰੈਫਿਕ ਮਾਰਸ਼ਲ ਟ੍ਰੈਫਿਕ ਵਿੰਗ ਪੰਜਾਬ ਪੁਲਿਸ ਪਟਿਆਲਾ ਵਲੋਂ ਵਿਦਿਆਰਥੀਆਂ ਮਾਪਿਆਂ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਸਕੂਲ ਮਿਡ ਡੇ ਮੀਲ ਵਰਕਰਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ ਬਾਰੇ ਦੱਸਿਆ।
ਭਗਵਾਨ ਦਾਸ ਗੁਪਤਾ ਨੇ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017 ਬਾਰੇ ਜਾਣਕਾਰੀ ਦਿੱਤੀ।ੳਹਨਾਂ ਨੇ ਆਵਾਜਾਈ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।
ਸਕੂਲ ਦੇ ਪ੍ਰਿੰਸੀਪਲ ਮੈਡਮ ਰਾਜਵਿੰਦਰ ਕੌਰ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।