
ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ- ਪ੍ਰਿੰਸੀਪਲ ਰਮਨਦੀਪ ਕੌਰ
ਪਟਿਆਲਾ 21ਮਈ ਮੈਡਮ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਮੈਡਮ ਮਾਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਰਕਾਰੀ ਹਾਈ ਸਕੂਲ ਖੇੜੀ ਮੁਸਲਮਾਨਾਂ ਜ਼ਿਲ੍ਹਾ ਪਟਿਆਲਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।
ਇਸ ਮੌਕੇ ਕੀ ਨੋਟ ਸਪੀਕਰ ਉੱਘੇ ਸਮਾਜਸੇਵੀ ਵਾਤਾਵਰਨ ਤੇ ਕਲਾ ਪ੍ਰੇਮੀ ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤ ( ਜਨ ਉਪਯੋਗਤਾ ਸੇਵਾਵਾਂ ) ਬਾਰੇ ਜਾਗਰੂਕ ਕੀਤਾ |
ਭਗਵਾਨ ਦਾਸ ਗੁਪਤਾ ਨੇ ਹਾਜ਼ਰੀਨ ਨੂੰ ਅਥਾਰਟੀ ਵਲੋਂ ਦਿੱਤੀਆਂ ਜਾਂਦੀਆਂ ਵੱਖ ਵੱਖ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ-2017 ਬਾਰੇ ਵੀ ਜਾਣਕਾਰੀ ਦਿੱਤੀ ਗਈ
ਸੈਮੀਨਾਰ ਦੌਰਾਨ ਰਮਨਦੀਪ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਲਿਆਣ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਪ੍ਰੋਗਰਾਮ ਦਾ ਮੰਚ ਸੰਚਾਲਨ ਪ੍ਰਸਿੱਧ ਸਿੱਖਿਆ ਸ਼ਾਸਤਰੀ ਨੈਸ਼ਨਲ ਅਵਾਰਡੀ ਅਧਿਆਪਕ ਜਸਵਿੰਦਰ ਸਿੰਘ ਨੇ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀਐਲਵੀ ਨਰੇਸ਼ ਕੁਮਾਰ, ਸਮਾਜ ਸੇਵੀ ਹਰਬੰਸ ਬਾਂਸਲ ਬਰੇਟਾ, ਜਨਕ ਰਾਜ, ਗੁਰਪ੍ਰੀਤ ਪ੍ਰੀਤ, ਸਮੂੰਹ ਅਧਿਆਪਕ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।