ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਹਾਈ ਸਕੂਲ ਰਾਏਪੁਰ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ

ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ- ਮੁੱਖ ਅਧਿਆਪਕਾ ਡਾ.ਰਮਨਦੀਪ ਕੌਰ

ਪੈਰਾ ਲੀਗਲ ਵਲੰਟੀਅਰ ਉੱਘੇ ਸਮਾਜਸੇਵੀ ਭਗਵਾਨ ਦਾਸ ਗੁਪਤਾ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਮੈਡਮ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਮੈਡਮ ਮਾਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਸਰਕਾਰੀ ਹਾਈ ਸਕੂਲ ਰਾਏਪੁਰ ਵਿਖੇ ਆਯੋਜਿਤ ਕੀਤਾ ਗਿਆ।
ਇਸ ਮੌਕੇ ਕੀ ਨੋਟ ਸਪੀਕਰ ਉੱਘੇ ਸਮਾਜਸੇਵੀ ਵਾਤਾਵਰਨ ਤੇ ਕਲਾ ਪ੍ਰੇਮੀ ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਸਰਪ੍ਰਸਤ ਰੈਡ ਕਰਾਸ ਸੁਸਾਇਟੀ ਪਟਿਆਲਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤ ( ਜਨ ਉਪਯੋਗਤਾ ਸੇਵਾਵਾਂ ) ਬਾਰੇ ਜਾਗਰੂਕ ਕੀਤਾ |
ਪੈਰਾ ਲੀਗਲ ਵਲੰਟੀਅਰ ਭਗਵਾਨ ਦਾਸ ਗੁਪਤਾ ਨੇ ਹਾਜ਼ਰੀਨ ਨੂੰ ਅਥਾਰਟੀ ਵਲੋਂ ਦਿੱਤੀਆਂ ਜਾਂਦੀਆਂ ਵੱਖ ਵੱਖ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ-2017 ਬਾਰੇ ਵਿਸਥਾਰ ਪੂਰਵਕ ਦੱਸਿਆ। ਇਸ ਤੋਂ ਇਲਾਵਾ 29 ਜੁਲਾਈ ਤੋਂ 3 ਅਗਸਤ ਤੱਕ ਮਾਣਯੋਗ ਸੁਪਰੀਮ ਕੋਰਟ ਦਿੱਲੀ ਵਿਖੇ ਲੱਗਣ‌ ਵਾਲੀ ਸਪੈਸ਼ਲ ਲੋਕ ਅਦਾਲਤ ਅਤੇ 14 ਸਤੰਬਰ ਨੂੰ ਲੱਗਣ ਜਾ ਰਹੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ।
ਸਕੂਲ ਦੀ ਮੁੱਖ ਅਧਿਆਪਕਾ ਡਾ.ਰਮਨਦੀਪ ਕੌਰ ਪੀਈਐਸ- 2 ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। “ਸ਼ੁੱਧ ਪਾਣੀ ਸਾਫ਼ ਵਾਤਾਵਰਨ” ਮੁਹਿੰਮ ਦੇ ਸੰਸਥਾਪਕ ਜਨਕ ਰਾਜ ਗੁਪਤਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਬਚਾਉਣ ਤੇ ਸਾਫ਼ ਸੁਥਰਾ ਰੱਖਣ ਲਈ ਆਪਣੇ ਘਰਾਂ ਦੇ ਆਲੇ ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਹਰਬੰਸ ਲਾਲ ਬਾਂਸਲ ਬਰੇਟਾ ਸਮਾਜ ਸੇਵਕ ਨੇ ਸਵੈ ਇਛੁੱਕ ਖੂਨਦਾਨ ਤੇ ਅੰਗਦਾਨ ਦੀ ਵੀ ਅਪੀਲ ਕੀਤੀ । ਇਸ ਮੌਕੇ ਪੀਐਲਵੀ ਜਗਦੀਪ ਕੌਰ ਅਤੇ ਸੁਰੇਸ਼ ਕੁਮਾਰ ਸ਼ਰਮਾ ਨੇ ਵੀ ਆਪਣੇ ਵਿਚਾਰ ਰੱਖੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਆਸ਼ੂ ਬਾਂਸਲ, ਤ੍ਰਿਪਤਇੰਦਰ ਕੌਰ, ਅਮਿਤਪਾਲ ਕੌਰ, ਹਰਪ੍ਰੀਤ ਕੌਰ,ਹਰਸ਼ਮਿੰਦਰ ਕੌਰ,ਬਲਜੀਤ ਕੌਰ ਅਤੇ ਬਲਕਾਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *