ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਘਰ-ਘਰ ਜਾ ਕੇ ਦਾਖਲਾ ਮੁਹਿੰਮ ਨੂੰ ਦੇ ਰਹੇ ਹਨ ਹੁਲਾਰਾ


ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਆਪਣੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ, ਸਕੂਲ ਮੁਖੀਆਂ ਤੇ ਅਧਿਆਪਕਾਂ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਨੂੰ ਹੁਲਾਰਾ ਦੇਣ ਲਈ ਖੁਦ ਘਰ-ਘਰ ਜਾ ਕੇ ਮਾਪਿਆਂ ਨਾਲ ਰਾਬਤਾ ਬਣਾ ਰਹੇ ਹਨ। ਜਿਸ ਨਾਲ ਅਧਿਆਪਕਾਂ ‘ਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇੰਜੀ. ਅਮਰਜੀਤ ਸਿੰਘ ਨੇ ਆਪਣੀਆਂ ਸਰਗਰਮੀਆਂ ਸਬੰਧੀ ਕਿਹਾ ਕਿ ਉਹ ਆਪਣੇ ਬੀ.ਪੀ.ਈ.ਓਜ਼., ਸਕੂਲ ਮੁਖੀਆਂ ਤੇ ਅਧਿਆਪਕਾਂ ਨਾਲ ਮਿਲਕੇ, ਹਮੇਸ਼ਾ ਹੀ ਇੱਕ ਟੀਮ ਵਾਂਗ ਕੰਮ ਕਰਨ ਨੂੰ ਤਰਜੀਹ ਦਿੰਦੇ ਆ ਰਹੇ ਹਨ, ਜਿਸ ਦੇ ਬਹੁਤ ਬਿਹਤਰੀਨ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਅਧਿਆਪਕਾਂ ਵੱਲੋਂ ਦਾਖਲਾ ਮੁਹਿੰਮ ਤਹਿਤ ਰਵਾਇਤੀ ਤੇ ਆਧੁਨਿਕ ਸਾਧਨਾਂ ਰਾਹੀਂ ਚਲਾਈ ਜਾ ਰਹੀ ਹੈ। ਜਿਸ ਤਹਿਤ ਜਾਗੋ, ਰੈਲੀਆਂ ਤੇ ਜੋੜ ਮੇਲਿਆਂ ‘ਚ ਜਾ ਕੇ ਸਰਕਾਰੀ ਸਕੂਲਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ, ਫਲੈਕਸਾਂ, ਪੋਸਟਰਾਂ ਤੇ ਪੈੱਫਲਿਟਾਂ ਰਾਹੀਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ, ਸਰਗਰਮੀਆਂ ਤੇ ਸਹੂਲਤਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।
ਉਕਤ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਟੀਚਾ ਸਰਕਾਰੀ ਸਕੂਲਾਂ ‘ਚੋਂ ਪਿਛਲੇ ਸੈਸ਼ਨ ਦੌਰਾਨ ਪੰਜਵੀਂ ਪਾਸ ਕਰ ਚੁੱਕੇ ਵਿਦਿਆਰਥੀਆਂ ਦੀ ਗਿਣਤੀ ਜਿੰਨੇ ਨਵੇਂ ਵਿਦਿਆਰਥੀਆਂ ਦਾਖਲ ਕਰਨਾ ਸੀ, ਜਿਸ ਨੂੰ ਉਹ ਪੂਰਾ ਕਰ ਚੁੱਕੇ ਹਨ। ਉਨ੍ਹਾਂ ਦਾ ਅਗਲਾ ਟੀਚਾ ਪਿਛਲੇ ਸੈਸ਼ਨ ਜਿਨ੍ਹਾਂ ਦਾਖਲਾ ਵਧਾਉਣਾ ਹੈ, ਜਿਸ ਨੂੰ ਉਹ ਆਪਣੀ ਟੀਮ ਸਦਕਾ ਜਲਦ ਹੀ ਪੂਰਾ ਕਰਨ ਲੈਣਗੇ। ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਮੁਹਿੰਮ ਦੇ ਜਿਲ੍ਹਾ ਕੋਆਰਡੀਨੇਟਰ ਰਾਜਵੰਤ ਸਿੰਘ ਦਾ ਕਹਿਣਾ ਹੈ ਕਿ ਡੀ.ਈ.ਓ. (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਵਿਭਾਗ ਦੀ ਹਰ ਸਰਗਰਮੀ ‘ਚ ਖੁਦ ਸ਼ਮੂਲੀਅਤ ਕਰਦੇ ਹਨ। ਜਿਸ ਕਾਰਨ ਜਿਲ੍ਹਾ ਪਟਿਆਲਾ ਪ੍ਰਾਇਮਰੀ ਸਿੱਖਿਆ ਦੇ ਖੇਤਰ ‘ਚ ਰਾਜ ਦਾ ਮੋਹਰੀ ਜਿਲ੍ਹਾ ਬਣਿਆ ਹੋਇਆ ਹੈ।
ਤਸਵੀਰ:- ਡੀ.ਈ.ਓ. (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਮਾਪਿਆਂ ਨਾਲ ਸੰਪਰਕ ਬਣਾਉਂਦੇ ਹੋਏ

Leave a Reply

Your email address will not be published. Required fields are marked *