ਧਰਮਸੋਤ ਨੇ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ 6966 ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕਰਵਾਈ -ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਉਹ ਕਰਕੇ ਦਿਖਾਇਆ-ਧਰਮਸੋਤ

ਪਟਿਆਲਾ
ਧਰਮਸੋਤ ਨੇ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ 6966 ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕਰਵਾਈ
-ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਉਹ ਕਰਕੇ ਦਿਖਾਇਆ-ਧਰਮਸੋਤ
-ਫੋਨ ਮਿਲਣ ‘ਤੇ ਖੁਸ਼ ਹੋਏ ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ
-‘ਘਰ ਬੈਠੇ ਸਿੱਖਿਆ’ ਪ੍ਰਾਜੈਕਟ ਡਿਜੀਟਲ ਤੇ ਆਨ ਲਾਈਨ ਕਲਾਸਾਂ ਨਾਲ ਹੋਇਆ ਸਫ਼ਲ
ਪਟਿਆਲਾ, 18 ਦਸੰਬਰ:
‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 42 ਸੀਨੀਅਰ ਸੈਕੰਡਰੀ ਸਕੂਲਾਂ ਦੇ 12ਵੀਂ ਜਮਾਤ ਦੇ 6966 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਰਸਮੀ ਤੌਰ ‘ਤੇ 10 ਵਿਦਿਆਰਥੀਆਂ ਨੂੰ ਇਹ ਸਮਾਰਟ ਫੋਨ ਸੌਂਪੇ। ਇਸ ਤੋਂ ਇਲਾਵਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ‘ਚ ਤੇ ਸਕੂਲਾਂ ਵਿਖੇ ਵੀ ਵਿਦਿਆਰਥੀਆਂ ਨੂੰ ਫੋਨ ਪ੍ਰਦਾਨ ਕੀਤੇ ਗਏ। ਜਦੋਂਕਿ ਪਹਿਲੇ ਪੜਾਅ ਦੌਰਾਨ ਜਿਲ੍ਹੇ ਦੇ 3104 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਸਨ, ਇਸ ਤਰ੍ਹਾਂ ਹੁਣ ਤੱਕ 10070 ਫੋਨ ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਜਾ ਚੁੱਕੇ ਹਨ।
ਇਸ ਮੌਕੇ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿੱਦਿਆ ਹਾਸਿਲ ਕਰਨ ‘ਚ ਸੌਖ ਪ੍ਰਦਾਨ ਕਰਨ ਦੇ ਮਨਸੂਬੇ ਨਾਲ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ। ਜਿਸ ਸਦਕਾ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਘਰ ਬੈਠੇ ਸਿੱਖਿਆ ਪ੍ਰਾਜੈਕਟ ਡਿਜੀਟਲ ਤੇ ਆਨ ਲਾਈਨ ਕਲਾਸਾਂ ਨਾਲ ਸਫ਼ਲ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਆਧੁਨਿਕ ਸਹੂਲਤਾਂ ਸਦਕਾ ਜਿਲ੍ਹੇ ਦੇ ਸਾਰੇ 375 ਸਰਕਾਰੀ ਸੈਕੰਡਰੀ, ਹਾਈ ਤੇ ਮਿਡਲ, 930 ਪ੍ਰਾਇਮਰੀ ਸਕੂਲ ਸਮਾਰਟ ਬਣ ਚੁੱਕੇ ਹਨ।
‘ਪੰਜਾਬ ਸਮਾਰਟ ਕੁਨੈਕਟ ਸਕੀਮ’ ਤਹਿਤ ਨਵੇਂ ਸਮਾਰਟ ਫੋਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰਕੇ ਜੋ ਕਿਹਾ ਉਹ ਕਰ ਵਿਖਾਇਆ ਹੈ। ਸ. ਧਰਮਸੋਤ ਨੇ ਇਸ ਸਕੀਮ ਨੂੰ ਰਾਜ ਦੇ ਨੌਜਵਾਨਾਂ ਦੇ ਡਿਜ਼ੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਦੇ ਸੰਕਟ ਸਮੇਂ ਵੰਡੇ ਗਏ ਸਮਾਰਟ ਫੋਨ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ‘ਚ ਅੱਗੇ ਲਿਜਾਣ ਲਈ ਸਹਾਈ ਹੋਣਗੇ ਜਿਸ ਨਾਲ ਪੰਜਾਬ ਅਤੇ ਦੇਸ਼ ਦਾ ਭਵਿੱਖ ਸੰਵਰੇਗਾ ਅਤੇ ਰਾਜ ਦੀ ਸਿੱਖਿਆ ਪ੍ਰਣਾਲੀ ‘ਚ ਇੱਕ ਨਵੀਂ ਕ੍ਰਾਂਤੀ ਆਈ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਪਹਿਲਕਦਮੀ ‘ਤੇ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣਿਆ, ਜਿੱਥੇ ਸਕੂਲ ਸਿੱਖਿਆ ਦੇ ਮਿਆਰੀਕਰਨ ਲਈ ਵੱਡੇ ਪੱਧਰ ‘ਤੇ ਸਮਾਰਟ ਸਕੂਲ ਮੁਹਿੰਮ ਸਮੇਤ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸਫਲਤਾਪੂਰਵਕ ਚਲਾਈਆਂ ਗਈਆਂ, ਜਿਸ ਤੋਂ ਪ੍ਰੇਰਿਤ ਹੋ ਕੇ ਹੀ ਕੇਂਦਰ ਸਰਕਾਰ ਨੇ ਵੀ ਨਵੀਂ ਸਿੱਖਿਆ ਨੀਤੀ ‘ਚ ਪ੍ਰੀ-ਪ੍ਰਾਇਮਰੀ ਵਰਗੇ ਪ੍ਰੋਜੈਕਟ ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਹੈ।
ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ‘ਚ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਆਪਣੇ ਹੱਕਾਂ ਤੇ ਕੇਂਦਰੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਸਮਾਰੋਹ ਦੌਰਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ, ਪਨਗ੍ਰੇਨ ਦੇ ਡਾਇਰੈਕਟਰ ਰਜਨੀਸ਼ ਸ਼ੋਰੀ, ਲਾਰਜ ਸਕੇਲ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸੰਤੋਖ ਸਿੰਘ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ, ਪੀਏ ਕਾਬਲ ਸਿੰਘ ਵੀ ਸ਼ਾਮਲ ਸਨ।
ਇਸ ਮੌਕੇ ਫੋਨ ਹਾਸਲ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ, ਅਰਚਨਾ, ਮੁਸਕਾਨ ਰਾਣੀ, ਜਸ਼ਨਦੀਪ ਕੌਰ, ਹਰਮਨਪ੍ਰੀਤ ਕੌਰ, ਵਿਸ਼ਨੂੰ, ਜਸ਼ਨਪ੍ਰੀਤ ਕੌਰ, ਅਯੁਸ਼ੀ ਸਿੰਗਲਾ, ਰੋਬਿਨਪ੍ਰੀਤ ਕੌਰ, ਜਸਲੀਨ ਕੌਰ ਤੇ ਹਰਸ਼ਦੀਪ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਵਿਦਿਆਰਥੀਆਂ ਦਾ ਕਹਿਣਾ ਸੀ ਕਿ ਉਹ ਇਹਨਾਂ ਫੋਨਾਂ ਨਾਲ ਕੇਵਲ ਪੜ੍ਹਾਈ ਹੀ ਨਹੀਂ ਕਰਨਗੇ ਸਗੋਂ ਆਪਣੇ ਕੈਰੀਅਰ ਬਾਰੇ ਵੀ ਅਹਿਮ ਜਾਣਕਾਰੀ ਹਾਸਲ ਕਰਨਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਹਰਿੰਦਰ ਕੌਰ, ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ, ਪਰਵਿੰਦਰ ਸਿੰਘ ਸਰਾਂ ਸਮੇਤ ਪ੍ਰਿੰਸੀਪਲ, ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।
*********
ਫੋਟੋ ਕੈਪਸ਼ਨ-ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਪਟਿਆਲਾ ਵਿਖੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੀ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਸਮਾਰਟ ਫੋਨ ਵੰਡਦੇ ਹੋਏ। ਉਨ੍ਹਾਂ ਨਾਲ ਹੋਰ ਸ਼ਖ਼ਸੀਅਤਾਂ ਵੀ ਨਜ਼ਰ ਆ ਰਹੀਆਂ ਹਨ।

Leave a Reply

Your email address will not be published. Required fields are marked *