ਪੰਜਾਬ ਦੇ ਹਰ ਜ਼ਿਲ੍ਹੇ ਅੰਦਰ ਮਨਾਇਆ ਜਾਵੇਗਾ ਜਨਮ ਦਿਹਾੜਾ – ਸੂਬਾ ਚੇਅਰਮੈਨ

ਪੰਜਾਬ ਦੇ ਹਰ ਜ਼ਿਲ੍ਹੇ ਅੰਦਰ ਮਨਾਇਆ ਜਾਵੇਗਾ ਜਨਮ ਦਿਹਾੜਾ – ਸੂਬਾ ਚੇਅਰਮੈਨ। ਪਟਿਆਲਾ 20 ਸਤੰਬਰ (000)- ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਤੋਂ 30 ਸਤੰਬਰ ਤੱਕ ਪੰਜਾਬ ਦੇ ਹਰ ਜ਼ਿਲ੍ਹੇ ਅੰਦਰ ਜ਼ਿਲ੍ਹਾ ਟੀਮਾਂ ਵੱਲੋਂ ਮਨਾਇਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੇ ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਨੇ ਕੀਤਾ। ਉਹਨਾਂ ਦੱਸਿਆ ਕਿ ਪਿਛਲੇ ਦਿਨੀਂ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਨੇ ਪੰਜਾਬ ਭਰ ਅੰਦਰ ਜ਼ਿਲ੍ਹਾ ਟੀਮਾਂ ਨਾਲ ਮੀਟਿੰਗਾਂ ਕੀਤੀਆਂ ਸਨ। ਉਹਨਾਂ ਮੀਟਿੰਗਾਂ ਦੌਰਾਨ ਪ੍ਰੋਗਰਾਮ ਉਲੀਕੇ ਗਏ ਸਨ। ਪੰਜਾਬ ਭਰ ਦੀਆਂ ਜ਼ਿਲ੍ਹਾ ਟੀਮਾਂ ਨੇ ਵਿਸ਼ਵਾਸ ਦਿਵਾਇਆ, ਕਿਹਾ ਹਰ ਜ਼ਿਲ੍ਹੇ ਅੰਦਰ ਸ਼ਾਨੋ-ਸ਼ੌਕਤ ਨਾਲ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਜ਼ਰੂਰ ਮਨਾਇਆ ਜਾਵੇਗਾ। ਸੱਗੂ ਨੇ ਦੱਸਿਆ 24 ਸਤੰਬਰ ਤੋੰ 30 ਸਤੰਬਰ ਤੱਕ ਜ਼ਿਲ੍ਹਾ ਟੀਮਾਂ ਜਨਮ ਦਿਹਾੜਾ ਮਨਾਉਣਗੀਆਂ ਅਤੇ ਹਰ ਸਾਲ ਦੀ ਤਰ੍ਹਾਂ ਅਕਤੂਬਰ ਮਹੀਨੇ ਦੇ ਤੀਸਰੇ ਬੁੱਧਵਾਰ ਨੂੰ ਸੂਬਾ ਪੱਧਰੀ ਜਨਮ ਦਿਹਾੜਾ ਮਨਾਇਆ ਜਾਵੇਗਾ।

Leave a Reply

Your email address will not be published. Required fields are marked *