ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਮੰਡੌਰ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ- ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ

ਪਟਿਆਲਾ 25 ਅਪ੍ਰੈਲ : ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਮਾਨਯੋਗ ਚੀਫ਼ ਜੁਡੀਸ਼ਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮਾਨੀ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਮੰਡੌਰ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜਿਸ ਵਿਚ ਪੈਰਾ ਲੀਗਲ ਵਲੰਟੀਅਰਾਂ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਸੇਵਾਵਾਂ ਪ੍ਰਤੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਸਟੇਟ ਅਵਾਰਡੀ ਪਰਮਜੀਤ ਸਿੰਘ ਬਾਦਸ਼ਾਹਪੁਰ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਪੈਰਾ ਲੀਗਲ ਵਲੰਟੀਅਰ ਤੇ ਉੱਘੇ ਸਮਾਜਸੇਵੀ ਭਗਵਾਨ ਦਾਸ ਗੁਪਤਾ ਨੇ ਆਉਣ ਵਾਲੀ 11ਮਈ ਨੂੰ ਲੱਗਣ ਜਾ ਰਹੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਮੰਡੌਰ ਦੇ ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਨੇ ਲੋਕਾਂ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ।
ਸੈਮੀਨਾਰ ਨੂੰ ਪੈਰਾ ਲੀਗਲ ਵਲੰਟੀਅਰ ਹੇਮ ਰਿਸ਼ੀ ਤੇ ਨਰੇਸ਼ ਸ਼ਰਮਾ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਕਿਰਨਜੀਤ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੌਦਾ ਕਲਾਂ, ਲੈਕਚਰਾਰ ਸੰਜੀਵ ਸ਼ਰਮਾ, ਅਧਿਆਪਕਾ ਸੀਮਾਂ, ਵਿਦਿਆਰਥੀ‌‌ ਅਤੇ ਮਾਪੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *