ਸਰਦੀ ਤੋਂ ਬਚਾਅ ਲਈ ਸਿਹਤ ਐਡਵਾਇਜ਼ਰੀ ਜਾਰੀ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਅੱਗ ਸੇਕਣਾ ਹੋ ਸਕਦਾ ਹੈ ਜਾਨਲੇਵਾ ਸਾਬਿਤ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਕਰਨ ਗੁਰੇਜ਼ – ਡਾ. ਮਲਹੋਤਰਾ

ਸਰਦੀ ਤੋਂ ਬਚਾਅ ਲਈ ਸਿਹਤ ਐਡਵਾਇਜ਼ਰੀ ਜਾਰੀ

ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਅੱਗ ਸੇਕਣਾ ਹੋ ਸਕਦਾ ਹੈ ਜਾਨਲੇਵਾ ਸਾਬਿਤ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸੈਰ ਕਰਨ

ਜਾਂ ਘਰੋਂ ਬਾਹਰ ਜਾਣ ਤੋਂ ਕਰਨ ਗੁਰੇਜ਼ – ਡਾ. ਮਲਹੋਤਰਾ

ਪਟਿਆਲਾ (ਸੁਖੀਜਾ) – ਸਰਦੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਐਡਵਾਇਜ਼ਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕਿਹਾ ਕਿ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਸਰਦੀ ਦੇ ਵੱਧਣ ਦੇ ਆਸਾਰ ਹਨ। ਸਰਦੀ ਵਿੱਚ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਅਦਾ ਪ੍ਰਭਾਵਿਤ ਹੰੁਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੰੁਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੁੰਨੀਆ ਹੋਣ ਦਾ ਖੱਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦੱਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਿਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰੀ ਪਾਈਆਂ ਜਾਣ। ਡਾ. ਮਲਹੋਤਰਾ ਨੇ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਅੰਗੀਠੀ ਬਾਲ ਕੇ ਅੱਗ ਸੇਕਣ ਵਾਲਿਆਂ ਨੂੰ ਖਾਸ ਅਪੀਲ ਕਰਦੇ ਕਿਹਾ ਕਿ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਅੱਗ ਸੇਕਣ ਨਾਲ ਬੰਦ ਕਮਰੇ ਵਿੱਚ ਆਕਸਿਜਨ ਦੀ ਕਮੀ ਹੋ ਜਾਂਦੀ ਹੈ। ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਿਤ ਹੋ ਸਕਦੀ ਹੈ। ਇਸ ਲਈ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਅੱਗ ਸੇਕਣ ਤੋਂ ਬਿਲਕੁਲ ਹੀ ਗੁਰੇਜ਼ ਕੀਤਾ ਜਾਵੇ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਅਸਥਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ਼ ਬਹੁਤੀ ਜ਼ਿਆਦਾ ਠੰਡ ਹੋਣ ਤੇ ਘਰੋਂ ਬਾਹਰ ਜਾਣ ਤੇ ਗੁਰੇਜ਼ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਇਸ ਸਰਦੀ ਤੋਂ ਬਚਾਅ ਲਈ ਵਰਤੇ ਜਾਣ ਵਾਲੇ ਉਪਰਾਲਿਆਂ ਨੂੰ ਅਪਣਾ ਕੇ ਫਲੂ ਅਤੇ ਕੋਵਿਡ ਦੋਨਾਂ ਤੋਂ ਹੀ ਬਚਿਆ ਜਾ ਸਕਦਾ ਹੈੇ।

Leave a Reply

Your email address will not be published. Required fields are marked *