ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ- ਪ੍ਰਿੰਸੀਪਲ ਡਾ.ਨਰਿੰਦਰ ਕੁਮਾਰ
ਪਟਿਆਲਾ 10 ਜੁਲਾਈ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਮੈਡਮ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਮੈਡਮ ਮਾਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤ੍ਰਿਪੜੀ ਵਿਖੇ ਆਯੋਜਿਤ ਕੀਤਾ ਗਿਆ।
ਇਸ ਮੌਕੇ ਕੀ ਨੋਟ ਸਪੀਕਰ ਉੱਘੇ ਸਮਾਜਸੇਵੀ ਵਾਤਾਵਰਨ ਤੇ ਕਲਾ ਪ੍ਰੇਮੀ ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤ ( ਜਨ ਉਪਯੋਗਤਾ ਸੇਵਾਵਾਂ ) ਬਾਰੇ ਜਾਗਰੂਕ ਕੀਤਾ |
ਭਗਵਾਨ ਦਾਸ ਗੁਪਤਾ ਨੇ ਹਾਜ਼ਰੀਨ ਨੂੰ ਅਥਾਰਟੀ ਵਲੋਂ ਦਿੱਤੀਆਂ ਜਾਂਦੀਆਂ ਵੱਖ ਵੱਖ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ-2017 ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ 29 ਜੁਲਾਈ ਤੋਂ 3 ਅਗਸਤ ਤੱਕ ਸੁਪਰੀਮ ਕੋਰਟ ਵਿਖੇ ਲੱਗਣ ਵਾਲੀ ਲੋਕ ਅਦਾਲਤ ਅਤੇ ਸਤੰਬਰ ਮਹੀਨੇ ਵਿੱਚ ਲੱਗਣ ਜਾਂ ਰਹੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ।
ਸਕੂਲ ਦੇ ਪ੍ਰਿੰਸੀਪਲ ਡਾ.ਨਰਿੰਦਰ ਕੁਮਾਰ ਪੀਈਐਸ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਵਾਤਾਵਰਨ ਪ੍ਰੇਮੀ ਜਨਕ ਰਾਜ ਗੁਪਤਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਬਚਾਉਣ ਅਤੇ ਸਾਫ਼ ਸੁਥਰਾ ਰੱਖਣ ਲਈ ਆਪਣੇ ਘਰਾਂ ਦੇ ਆਲੇ ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਵੀ ਅਪੀਲ ਕੀਤੀ
ਮੰਚ ਸੰਚਾਲਨ ਦਾ ਫ਼ਰਜ਼ ਮੈਡਮ ਰਜ਼ਨੀ ਭਾਰਗਵ ਲੈਕਚਰਾਰ ਨੇ ਬਾਖੂਬੀ ਨਿਭਾਇਆ।