ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਰਨ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ

ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ- ਪ੍ਰਿੰਸੀਪਲ ਮਨਮੋਹਨ ਸਿੰਘ

ਪੈਰਾ ਲੀਗਲ ਵਲੰਟੀਅਰ ਉੱਘੇ ਸਮਾਜਸੇਵੀ ਭਗਵਾਨ ਦਾਸ ਗੁਪਤਾ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ।

ਪਟਿਆਲਾ 23 ਅਗਸਤ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਮੈਡਮ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਮੈਡਮ ਮਾਨੀ ਅਰੋੜਾ

 

 

ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਰਨ ਵਿਖੇ ਆਯੋਜਿਤ ਕੀਤਾ ਗਿਆ।

ਇਸ ਮੌਕੇ ਕੀ ਨੋਟ ਸਪੀਕਰ ਉੱਘੇ ਸਮਾਜਸੇਵੀ ਵਾਤਾਵਰਨ ਤੇ ਕਲਾ ਪ੍ਰੇਮੀ ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਸਰਪ੍ਰਸਤ ਰੈਡ ਕਰਾਸ ਸੁਸਾਇਟੀ ਪਟਿਆਲਾ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ੳਹਨਾਂ ਦੇ ਮਾਪਿਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤ ( ਜਨ ਉਪਯੋਗਤਾ ਸੇਵਾਵਾਂ ) ਬਾਰੇ ਜਾਗਰੂਕ ਕੀਤਾ |
ਪੈਰਾ ਲੀਗਲ ਵਲੰਟੀਅਰ ਭਗਵਾਨ ਦਾਸ ਗੁਪਤਾ ਨੇ ਹਾਜ਼ਰੀਨ ਨੂੰ ਅਥਾਰਟੀ ਵਲੋਂ ਦਿੱਤੀਆਂ ਜਾਂਦੀਆਂ ਵੱਖ ਵੱਖ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ-2017 ਬਾਰੇ ਵਿਸਥਾਰ ਪੂਰਵਕ ਦੱਸਿਆ। ਇਸ ਤੋਂ ਇਲਾਵਾ 14 ਸਤੰਬਰ 2024 ਨੂੰ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਅਤੇ ਨਾਭਾ, ਸਮਾਣਾ ਤੇ ਰਾਜਪੁਰਾ ਤਹਿਸੀਲਾਂ ਵਿੱਚ ਲੱਗਣ ਜਾ ਰਹੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ।
ਸਕੂਲ ਦੇ ਪ੍ਰਿੰਸੀਪਲ ਮਨਮੋਹਨ ਸਿੰਘ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
ਸਮਾਜ ਸੇਵਕ ਜਨਕ ਰਾਜ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਬਚਾਉਣ ਤੇ ਸਾਫ਼ ਸੁਥਰਾ ਰੱਖਣ ਲਈ ਆਪਣੇ ਘਰਾਂ ਦੇ ਆਲੇ ਦੁਆਲੇ ਅਤੇ ਖਾਲੀ ਥਾਵਾਂ ਤੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਚੇਤਨਾ ਸਿੰਗਲਾ, ਤਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸ੍ਰੀਮਤੀ ਪੂਨਮ ਕੌਰ ਸਕੂਲ ਸਟਾਫ਼, ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *